ਨਿਊਜ਼ੀਲੈਂਡ ‘ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 52 ਪਹੁੰਚੀ

ਆਕਲੈਂਡ, 21 ਮਾਰਚ – ਨਿਊਜ਼ੀਲੈਂਡ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ, ਡਾਇਰੈਕਟਰ-ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਨਵੇਂ ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜੋ ਪੋਜ਼ਟਿਵ ਪਾਏ ਗਏ ਹਨ। ਨਿਊਜ਼ੀਲੈਂਡ ‘ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 52 ਪਹੁੰਚ ਗਈ ਹੈ।