ਨਿਊਜ਼ੀਲੈਂਡ ‘ਚ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ

ਵੈਲਿੰਗਟਨ, 15 ਅਪ੍ਰੈਲ – ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਦੱਸਿਆ ਕਿ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ 15 ਨਵੇਂ ਹੋਰ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 6 ਪੁਸ਼ਟੀ ਕੀਤੇ ਅਤੇ 9 ਸੰਭਾਵਿਤ ਕੇਸ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਕੁੱਲ 1,401 ਕੇਸ ਹੋ ਗਏ ਹਨ ਅਤੇ ਕੋਰੋਨਾਵਾਇਰਸ ਤੋਂ ਰਿਕਵਰ ਹੋਇਆਂ ਦੀ ਗਿਣਤੀ 770 ਹੋ ਗਈ ਹੈ। ਹਸਪਤਾਲ ਵਿੱਚ 12 ਲੋਕ ਹਨ, 3 ਲੋਕ ਆਈ.ਸੀ.ਯੂ. ਵਿੱਚ ਹਨ।
ਨਿਊਜ਼ੀਲੈਂਡ ਦੇ 1,401 ਕੇਸਾਂ ਵਿੱਚੋਂ 1,084 ਕੰਨਫ਼ਰਮ ਅਤੇ 317 ਪ੍ਰੋਬੈਵਲੀ ਕੇਸ ਹਨ। ਮੈਡੀਕਲ ਸਟੇਟਸ ਅਨੁਸਾਰ 622 ਐਕਟਿਵ ਅਤੇ 770 ਰਿਕਵਰ ਕੇਸ ਹਨ ਅਤੇ ਕੋਵਿਡ -19 ਨਾਲ ਦੇਸ਼ ਵਿੱਚ 9 ਮੌਤਾਂ ਹੋਈਆ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੋਂ ਪੀੜਤ 2,061,751 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 136,894 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 502,225 ਹੈ।