ਨਿਊਜ਼ੀਲੈਂਡ ਦੀ ਬਲੈਕ ਕੈਪਸ ਕ੍ਰਿਕਟ ਟੀਮ ਦੇ ਖਿਡਾਰੀਆਂ ਵੱਲੋਂ ਦਲਾਈ ਲਾਮਾ ਨਾਲ ਮੁਲਾਕਾਤ

ਮੈਕਲੋਡਗੰਜ, 24 ਅਕਤੂਬਰ – ਨਿਊਜ਼ੀਲੈਂਡ ਦੀ ਬਲੈਕ ਕੈਪਸ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਅੱਜ ਮੈਕਲੋਡਗੰਜ ਵਿੱਚ ਤਿੱਬਤ ਦੇ ਅਧਿਆਤਮਿਕ ਨੇਤਾ ਦਲਾਈ ਲਾਮਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਨਿਊਜ਼ੀਲੈਂਡ ਦੀ ਬਲੈਕ ਕੈਪਸ ਟੀਮ 20 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਹਿਮਾਚਲ ਪ੍ਰਦੇਸ਼ ਕ੍ਰਿਕਟ ਸਟੇਡੀਅਮ (ਐੱਚਪੀਸੀਏ) ਵਿੱਚ ਆਸਟਰੇਲੀਆ ਨਾਲ ਭਿੜੇਗੀ। ਦਲਾਈ ਲਾਮਾ ਨੇ ‘ਐਕਸ’ ’ਤੇ ਕਿਵੀ ਖਿਡਾਰੀਆਂ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ, ‘‘ਧਰਮਸ਼ਾਲਾ ਸਥਿਤ ਰਿਹਾਇਸ਼ ’ਤੇ ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।’’
ਨਿਊਜ਼ੀਲੈਂਡ ਦੇ ਖਿਡਾਰੀ ਪਹਿਲਾਂ ਹੀ ਬੀਤੇ ਦਿਨੀਂ ਭਾਰਤ ਨਾਲ ਮੁਕਾਬਲੇ ਦੌਰਾਨ ਧਰਮਸ਼ਾਲਾ ਸਥਿਤ ਐੱਚਪੀਸੀਏ ਸਟੇਡੀਅਮ ਦੇ ਖੂਬਸੂਰਤ ਨਜ਼ਾਰੇ ਦਾ ਆਨੰਦ ਮਾਣ ਚੁੱਕੇ ਹਨ। ਇਸ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।