ਨਿਊਜ਼ੀਲੈਂਡ ‘ਚ ਕੋਰੋਨਾਵਾਇਰਸ ਨਾਲ 1 ਹੋਰ ਮੌਤ ਅਤੇ 6 ਨਵੇਂ ਕੇਸ ਸਾਹਮਣੇ ਆਏ

ਵੈਲਿੰਗਟਨ, 2 ਮਈ – ਮਨਿਸਟਰੀ ਆਫ਼ ਹੈਲਥ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਿਊਜ਼ੀਲੈਂਡ ‘ਚ ਕੋਵਿਡ -19 ਦੇ ਨਾਲ 1 ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 20 ‘ਤੇ ਪੁੱਜ ਗਈ ਹੈ। ਦੇਸ਼ ਵਿੱਚ 6 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਵਿਡ -19 ਦੇ ਕੇਸਾਂ ਦੀ ਕੁੱਲ ਗਿਣਤੀ 1,4785 ਹੋ ਗਈ ਹੈ।
ਕੋਰੋਨਾਵਾਇਰਸ ਨਾਲ ਮਰਨ ਵਾਲੇ 80 ਸਾਲਾਂ ਦੇ ਵਿਅਕਤੀ ਦਾ ਸੰਬੰਧ ਵੀ ਕ੍ਰਾਈਸਟਚਰਚ ਦੇ ਰੋਜ਼ਵੁੱਡ ਰੈਸਟ ਹੋਮ ਨਾਲ ਹੈ, ਜਿਸ ਦੀ ਸਵੇਰੇ ਬੁਰਵੁੱਡ ਹਸਪਤਾਲ ਵਿੱਚ ਮੌਤ ਹੋ ਗਈ।
ਨਿਊਜ਼ੀਲੈਂਡ ਦੇ 1,485 ਕੇਸਾਂ ਵਿੱਚੋਂ 1,133 ਕੰਨਫ਼ਰਮ ਅਤੇ 352 ਪ੍ਰੋਬੈਵਲੀ ਕੇਸ ਹਨ। ਮੈਡੀਕਲ ਸਟੇਟਸ ਅਨੁਸਾਰ 202 ਐਕਟਿਵ ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਇਆਂ ਦੀ ਗਿਣਤੀ 1,263 ਹੋ ਗਈ ਹੈ। ਹਸਪਤਾਲ ਵਿੱਚ 5 ਲੋਕ ਹਨ, ਆਈ.ਸੀ.ਯੂ. ਵਿੱਚ ਕੋਈ ਵੀ ਵਿਅਕਤੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੋਂ ਪੀੜਤ 3,340,582 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 238,365 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1,028,461 ਹੈ।