ਨਿਊਜ਼ੀਲੈਂਡ ‘ਚ ਕੋਰੋਨਾ ਦੇ ਹੋਰ 2 ਨਵੇਂ ਕੇਸ, ਗਿਣਤੀ 1474 ਹੋਈ

ਵੈਲਿੰਗਟਨ, 29 ਅਪ੍ਰੈਲ – ਡਾਇਰੈਕਟਰ ਜਨਰਲ ਆਫ਼ ਹੈਲਥ ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਕੋਵਿਡ -19 ਦੇ ਸਿਰਫ਼ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਦੇਸ਼ ਵਿੱਚ ਕੋਵਿਡ -19 ਦੇ ਕੁੱਲ 1,474 ਕੇਸ ਹਨ।
ਉਨ੍ਹਾਂ ਕਿਹਾ ਕਿ ਇਹ ਨਿਊਜ਼ੀਲੈਂਡ ‘ਚ ਸਿੰਗਲ-ਡਿਜੀਟ ਕੋਰੋਨਾਵਾਇਰਸ ਦੇ ਕੇਸਾਂ ਦਾ ਸਿੱਧਾ 11ਵਾਂ ਦਿਨ ਹੈ, ਜਿਸ ‘ਚ ਬੁੱਧਵਾਰ ਦੁਪਹਿਰ ਨੂੰ ਸਿਰਫ਼ ਦੋ ਨਵੇਂ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚ 1 ਪੁਸ਼ਟੀ ਕੀਤਾ ਤੇ 1 ਸੰਭਾਵਿਤ ਕੇਸ ਹੈ।
ਨਿਊਜ਼ੀਲੈਂਡ ਦੇ 1,474 ਕੇਸਾਂ ਵਿੱਚੋਂ 1,126 ਕੰਨਫ਼ਰਮ ਅਤੇ 348 ਪ੍ਰੋਬੈਵਲੀ ਕੇਸ ਹਨ। ਮੈਡੀਕਲ ਸਟੇਟਸ ਅਨੁਸਾਰ 226 ਐਕਟਿਵ ਕੇਸ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਇਆਂ ਦੀ ਗਿਣਤੀ 1,229 ਹੋ ਗਈ ਹੈ। ਹਸਪਤਾਲ ਵਿੱਚ 6 ਲੋਕ ਹਨ, ਕੋਈ ਵੀ ਵਿਅਕਤੀ ਆਈ.ਸੀ.ਯੂ. ਵਿੱਚ ਨਹੀਂ ਹੈ। ਕੋਵਿਡ -19 ਨਾਲ ਦੇਸ਼ ਵਿੱਚ 19 ਮੌਤਾਂ ਹੋਈਆ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੋਂ ਪੀੜਤ 3,138,115 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 217,970 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 906,060 ਹੈ।