ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਤੇ ਫਨਿਲੈਂਡ ਦੇ ਸਾਬਕਾ ਰਾਸ਼ਟਰਪਤੀ ਮਾਰਟੀ ਅਹਟੀਸਾਰੀ ਦਾ ਦੇਹਾਂਤ

ਹੇਲਸਿੰਕੀ, 16 ਅਕਤੂਬਰ – ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਅਤੇ 1994 ਤੋਂ 2000 ਦਰਮਿਆਨ ਫਨਿਲੈਂਡ ਦੇ 10ਵੇਂ ਰਾਸ਼ਟਰਪਤੀ ਵਜੋਂ ਸੇਵਾ ਨਿਭਾਉਣ ਵਾਲੇ ਮਾਰਟੀ ਅਹਟੀਸਾਰੀ ਦਾ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਫਨਿਲੈਂਡ ਦੇ ਰਾਸ਼ਟਰਪਤੀ ਦਫਤਰ ਨੇ ਬਿਆਨ ਵਿੱਚ ਕਿਹਾ ਕਿ ਕੋਸੋਵੋ, ਇੰਡੋਨੇਸ਼ੀਆ ਅਤੇ ਉੱਤਰੀ ਆਇਰਲੈਂਡ ਵਿੱਚ ਵਿਵਾਦ ਵਾਲੇ ਖੇਤਰਾਂ ਵਿੱਚ ਸ਼ਾਂਤੀ ਬਹਾਲੀ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਹਟੀਸਾਰੀ ਨਹੀਂ ਰਹੇ। ਉਨ੍ਹਾਂ ਨੂੰ ਸਾਲ 2008 ਵਿੱਚ ਨੋਬੇਲ ਪੁਰਸਕਾਰ ਦਿੱਤਾ ਗਿਆ ਸੀ।