ਪਟਿਆਲਾ ਦੀ ਸੈਸ਼ਨ ਅਦਾਲਤ ਵੱਲੋਂ ਪੌਪ ਗਾਇਕ ਦਲੇਰ ਮਹਿੰਦੀ ਦੀ ਦੋ ਸਾਲ ਦੀ ਸਜ਼ਾ ਬਰਕਰਾਰ

ਪਟਿਆਲਾ, 14 ਜੁਲਾਈ – ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ। ਕੁੱਝ ਸਾਲ ਪਹਿਲਾਂ ਪਟਿਆਲਾ ਦੀ ਹੀ ਹੇਠਲੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਦਲੇਰ ਮਹਿੰਦੀ ਨੇ ਉੱਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ ਪਰ ਅੱਜ ਉੱਪਰਲੀ ਅਦਾਲਤ ਵੱਲੋਂ ਉਸ ਦੀ ਸਜ਼ਾ ਬਰਕਰਾਰ ਰੱਖੀ ਗਈ। ਅੱਜ ਅਦਾਲਤ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਪੁਲੀਸ ਨੇ ਗਾਇਕ ਨੂੰ ਹਿਰਾਸਤ ਵਿੱਚ ਲੈ ਲਿਆ।