ਪਰਕਸ ਵੱਲੋਂ ਬੀਬੀ ਗੁਰਚਰਨ ਕੌਰ ਮੰਡ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 2 ਸਤੰਬਰ – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਸੁਸਾਇਟੀ ਦੇ ਡਾਇਰੈਕਟਰ ਤੇ ਉਘੇ ਸਿਖਿਆ ਸ਼ਾਸਤਰੀ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਸੁਪਤਨੀ ਬੀਬੀ ਗੁਰਚਰਨ ਕੌਰ ਮੰਡ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਸ੍ਰੀ ਗੁਰਮੀਤ ਪਲਾਹੀ ,ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ ਕਿ ਮੰਡ ਪ੍ਰਵਾਰ ਅਗਾਂਹ ਵੱਧੂ ਵਿਚਾਰਧਾਰਾ ਵਾਲਾ ਪ੍ਰਵਾਰ ਹੈ।ਬੀਬੀ ਜੀ ਸੇਵਾਮੁਕਤ ਅਧਿਆਪਕਾ ਸਨ ਤੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਿਕ ਸਨ।ਉਨ੍ਹਾਂ ਦੀਆਂ ਤਿੰਨ ਧੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਹੁਤ ਪੜ੍ਹਾਇਆ ਲਖਾਇਆ ।ਸਭ ਤੋਂ ਵੱਡੀ ਲੜਕੀ ਵਿਆਹੀ ਹੋਈ ਹੈ ਤੇ ਕਾਲਜ ਵਿਚ ਅੰਗ਼ਰਜੀ ਦੀ ਪ੍ਰਫੈਸਰ ਹੈ । ਉਹ ਪਿਛਲੇ 7/8 ਸਾਲ ਤੋਂ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।ਉਹ ਵਾਹਿਗੁਰੂ ਦੁਆਰਾ ਬਖ਼ਸ਼ੀ ਉਮਰ ਭੋਗ ਕੇ 26 ਅਗਸਤ 2022 ਨੂੰ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਜਾਰੀ ਕਰਤਾ: ਡਾ. ਬਿਕਰਮ ਸਿੰਘ ਘੁੰਮਣ +91 919815 126942