ਪਰਾਲੀ ਸਾੜਨਾ ਹੁਣ ਅਪਰਾਧ ਨਹੀਂ, ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖ਼ਤਮ ਕਰਨ – ਖੇਤੀ ਮੰਤਰੀ ਤੋਮਰ

ਨਵੀਂ ਦਿੱਲੀ, 27 ਨਵੰਬਰ – ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਹੁਣ ਦੇਸ਼ ਵਿੱਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਵੇਗਾ। ਉਨ੍ਹਾਂ ਅੱਜ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਵੱਡੀ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ। ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਦਰਅਸਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 10 ਦਸੰਬਰ 2015 ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ। ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰ ਪਰਤਣਾ ਯਕੀਨੀ ਬਣਾਓ।