ਪ੍ਰਣਬ ਮੁਖਰਜੀ ਭਾਰਤ ਦੇ 13ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 25 ਜੁਲਾਈ (ਏਜੰਸੀ) – ਪ੍ਰਣਬ ਮੁਖਰਜੀ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਦੇਸ਼ ਦੇ 13ਵੇਂ ਰਾਸ਼ਟਰਪਤੀ ਬਣ ਗਏ। ਉਨ੍ਹਾਂ ਨੇ ਸੰਸਦ ਦੇ ਕੇਂਦਰੀ ਰੂਮ ਵਿੱਚ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੀਫ਼ ਜਸਟਿਸ ਐਸ. ਐੱਚ. ਕਪਾਡੀਆ ਨੇ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਹੋਰ ਕਈ ਕੇਂਦਰੀ ਮੰਤਰੀਆਂ ਤੋਂ ਇਲਾਵਾ ਕਈ ਅਧਿਕਾਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ। ਉਨ੍ਹਾਂ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ।
ਪ੍ਰਣਬ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਨਵੇਂ ਬਣੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸਹੁੰ ਚੁੱਕਣ ਤੋਂ ਬਾਅਦ ਰਜਿਸਟਰ ਉੱਤੇ ਦਸਤਖ਼ਤ ਕੀਤੇ ਅਤੇ ਮੌਕੇ ‘ਤੇ ਮੌਜੂਦ ਲੋਕਾਂ ਉਨ੍ਹਾਂ ਦਾ ਸਵਾਗਤ ਕੀਤਾ।
ਰਾਸ਼ਟਰਪਤੀ ਭਵਨ ਤੋਂ ਚੱਲ ਕੇ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਤੇ ਨਵੇਂ ਚੁਣੇ ਗਏ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਫ਼ਲਾ ਇਕ ਜਲੂਸ ਦੀ ਸ਼ਕਲ ਵਿੱਚ ਸੰਸਦ ਭਵਨ ਪਹੁੰਚਿਆ, ਜਿਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਬੜੇ ਹੀ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਇਆ। ਸਮਾਰੋਹ ਤੋਂ ਬਾਅਦ ਪ੍ਰਣਬ ਮੁਖਰਜੀ ਅਤੇ ਪ੍ਰਤਿਭਾ ਪਾਟਿਲ ਬਾਹਰ ਆਏ। ਇਸ ਦੌਰਾਨ ਡਰੰਮ ਅਤੇ ਬਿਗਲ ਦੀਆਂ ਧੁਨਾਂ ਨਾਲ ਚਾਰੇ ਪਾਸੇ ਮਾਹੌਲ ਗੂੰਜ ਉਠਿਆ।