ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖ਼ਾਮੀਆਂ: ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠਲਾ ਪੈਨਲ ਕਰੇਗਾ ਜਾਂਚ

ਨਵੀਂ ਦਿੱਲੀ, 12 ਜਨਵਰੀ – ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚਲੀਆਂ ਖ਼ਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਸਰਵਉੱਚ ਅਦਾਲਤ ਨੇ ਐੱਨਆਈਏ ਦੇ ਆਈਜੀ, ਚੰਡੀਗੜ੍ਹ ਪੁਲੀਸ ਮੁਖੀ, ਵਧੀਕ ਡੀਜੀਪੀ ਪੰਜਾਬ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਜਾਂਚ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸੁਰੱਖਿਆ ਦਸਤਾਵੇਜ਼ ਜਸਟਿਸ ਇੰਦੂ ਮਲਹੋਤਰਾ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।