ਪ੍ਰਧਾਨ ਮੰਤਰੀ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ, ਵਿਰੋਧੀ ਧਿਰਾਂ ਵੱਲੋਂ ਬਾਈਕਾਟ

ਨਵੀਂ ਦਿੱਲੀ, 28 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਧਾਰਮਿਕ ਰਹੁ-ਰੀਤਾਂ ਨਾਲ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ, ਜਦੋਂ ਕਿ ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਨੇ ਉਦਘਾਟਨ ਸਮਾਰੋਹ ਦਾ ਬਾਈਕਾਟ ਕੀਤਾ।
ਤਾਮਿਲ ਨਾਡੂ ਤੋਂ ਵਿਸ਼ੇਸ਼ ਤੌਰ ’ਤੇ ਆਏ ‘ਅਧਿਨਾਮਾਂ’ ਦੇ ਆਸ਼ੀਰਵਾਦ ਨਾਲ ਸ੍ਰੀ ਮੋਦੀ ਨੇ ਇਤਿਹਾਸਕ ਸੇਂਗੋਲ ਨੂੰ ਲੋਕ ਸਭਾ ਚੈਂਬਰ ਵਿੱਚ ਸਪੀਕਰ ਦੇ ਆਸਨ ਨਾਲ ਸਥਾਪਤ ਕੀਤਾ। ਇਸ ਦੌਰਾਨ ਉਦਘਾਟਨ ਸਮਾਗਮ ਦੇ ਦੂਜੇ ਪੜਾਅ ਤਹਿਤ ਨਵੀਂ ਸੰਸਦੀ ਇਮਾਰਤ ਦੇ ਹੇਠਲੇ ਸਦਨ ’ਚ ਜੁੜੇ ਦੋਵਾਂ ਸਦਨਾਂ ਦੇ ਮੈਂਬਰਾਂ ਤੇ ਹੋਰਨਾਂ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀਂ’ ਪਲ ਹੈ। ਉਨ੍ਹਾਂ ਨਵੀਂ ਸੰਸਦ ਨੂੰ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਤੇ ਸੁਫ਼ਨਿਆਂ ਦਾ ਪ੍ਰਤੀਬਿੰਬ ਦੱਸਿਆ।
ਮੁੱਖ ਵਿਰੋਧੀ ਧਿਰ ਕਾਂਗਰਸ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕੀਤਾ। ਇਸ ਤੋਂ ਇਲਾਵਾ 20 ਹੋਰ ਵਿਰੋਧੀ ਪਾਰਟੀਆਂ ਵੀ ਸਮਾਗਮ ਤੋਂ ਗੈਰ-ਹਾਜ਼ਰ ਰਹੀਆਂ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਾਨਦਾਰ ਸਮਾਰੋਹ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਇੱਕ ਟਵੀਟ ਵਿੱਚ ਕਿਹਾ ਕਿ ਪੀਐਮ ਮੋਦੀ ਇਸ ਉਦਘਾਟਨ ਨੂੰ ‘ਤਾਜਪੋਸ਼ੀ’ ਮੰਨ ਰਹੇ ਹਨ। ਕਾਂਗਰਸ ਨੇਤਾ ਨੇ ਲਿਖਿਆ, ‘ਸੰਸਦ ਜਨਤਾ ਦੀ ਆਵਾਜ਼ ਹੈ! ਪ੍ਰਧਾਨ ਮੰਤਰੀ ਸੰਸਦ ਭਵਨ ਦੇ ਉਦਘਾਟਨ ਨੂੰ ਤਾਜਪੋਸ਼ੀ ਮੰਨ ਰਹੇ ਹਨ। ਕਾਂਗਰਸ ਨੇਤਾ ਨੇ ਲਿਖਿਆ, ‘ਸੰਸਦ ਜਨਤਾ ਦੀ ਆਵਾਜ਼ ਹੈ! ਪ੍ਰਧਾਨ ਮੰਤਰੀ ਸੰਸਦ ਭਵਨ ਦੇ ਉਦਘਾਟਨ ਨੂੰ ਤਾਜਪੋਸ਼ੀ ਮੰਨ ਰਹੇ ਹਨ। ਕਾਂਗਰਸ ਦੇ ਅਧਿਕਾਰਤ ਹੈਂਡਲ ਤੋਂ ਇਸ ਪ੍ਰੋਗਰਾਮ ਦੇ ਖਿਲਾਫ ਟਵੀਟ ਵੀ ਕੀਤੇ ਗਏ ਹਨ। ਵਿਰੋਧੀ ਧਿਰ ਨੇ ਭਾਜਪਾ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਨਾ ਦੇਣ ਦਾ ਦੋਸ਼ ਲਾਇਆ। ਇਸ ਨੂੰ ਭਾਰਤ ਦੇ ਪਹਿਲੇ ਆਦਿਵਾਸੀ ਰਾਸ਼ਟਰਪਤੀ ਦਾ ਅਪਮਾਨ ਕਿਹਾ ਗਿਆ ਹੈ।