ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ

ਨਿਊਯਾਰਕ, 28 ਸਤੰਬਰ – ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਵਿਚਾਲੇ ਹੋਈ ਮੁਲਾਕਾਤ ਦੇ ਦੌਰਾਨ ਪੁਲਵਾਮਾ ਤੇ ਕ੍ਰਾਈਸਟਚਰਚ ‘ਤੇ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕਰਦਿਆਂ ਅਤਿਵਾਦ ਖਿਲਾਫ਼ ਆਪਸੀ ਸਹਿਯੋਗ ਵਧਾਉਣ ਦਾ ਭਰੋਸਾ ਦਿੱਤਾ।
ਵਿਦੇਸ਼ ਵਿਭਾਗ ਨੇ ਦੱਸਿਆ ਕਿ ਦੋਵੇਂ ਆਗੂਆਂ ਨੇ ਇੱਥੇ ਸੰਯੁਕਤ ਰਾਸ਼ਟਰ ਆਮ ਸਭਾ ਦੌਰਾਨ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ‘ਤੇ ਸਿਆਸੀ, ਵਿੱਤੀ, ਸੁਰੱਖਿਆ, ਰੱਖਿਆ ਅਤੇ ਸੱਭਿਆਚਰਕ ਮਾਮਲਿਆਂ ਬਾਰੇ ਚਰਚਾ ਕੀਤੀ। ਦੋਵਾਂ ਆਗੂਆਂ ਨੇ ਕੌਮਾਂਤਰੀ ਅਤਿਵਾਦ ਦੇ ਨਾਲ ਨਾਲ ਹੋਰ ਆਲਮੀ ਅਤੇ ਧਾਰਮਿਕ ਮੁੱਦੇ ਵੀ ਵਿਚਾਰੇ। ਵਿਦੇਸ਼ ਵਿਭਾਗ ਨੇ ਕਿਹਾ ਕਿ ਦੋਵੇਂ ਮੁਲਕਾਂ ਨੇ ਪੁਲਵਾਮਾ ਤੇ ਕ੍ਰਾਈਸਟਚਰਚ ਅਤਿਵਾਦੀ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਅਤਿਵਾਦ ਖ਼ਿਲਾਫ਼ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ।