ਪ੍ਰਧਾਨ ਮੰਤਰੀ ਮੋਦੀ ਵੱਲੋਂ ਪ੍ਰਧਾਨ ਮੰਤਰੀ ਅਜਾਇਬਘਰ ਦਾ ਉਦਘਾਟਨ

PM inaugurating the Pradhanmantri Sanghralaya, in New Delhi on April 14, 2022.

ਨਵੀਂ ਦਿੱਲੀ, 14 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਮੌਕੇ ਇੱਥੇ ਤੀਨ ਮੂਰਤੀ ਭਵਨ ਕੰਪਲੈਕਸ ‘ਚ ਨਵੇਂ ਬਣੇ ਪ੍ਰਧਾਨ ਮੰਤਰੀ ਅਜਾਇਬ ਘਰ ਦਾ ਉਦਘਾਟਨ ਕੀਤਾ। ਇਹ ਅਜਾਇਬ ਘਰ ਆਜ਼ਾਦੀ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀਆਂ ਦੇ ਜੀਵਨ ਅਤੇ ਯੋਗਦਾਨ ਰਾਹੀਂ ਭਾਰਤ ਦੀ ਕਹਾਣੀ ਨੂੰ ਬਿਆਨ ਕਰਦਾ ਹੈ।