ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ‘ਚ ਸ਼ਾਮਲ ਹੋਇਆ

ਚੰਡੀਗੜ੍ਹ, 3 ਦਸੰਬਰ – ਅਗਲੇ ਸਾਲ ਹੋਣ ਵਾਲਿਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੌਜੂਦਗੀ ‘ਚ ਕਾਂਗਰਸ ਵਿੱਚ ਸ਼ਾਮਲ ਕੀਤੀ ਗਿਆ। ਜ਼ਿਕਰਯੋਗ ਹੈ ਕਿ ਗਾਇਕ ਮੂਸੇਵਾਲਾ ‘ਤੇ ਪੰਜਾਬ ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸਲਾ ਐਕਟ ਤਹਿਤ ਵੀ ਕਈ ਕੇਸ ਦਰਜ ਕੀਤੇ ਹੋਏ ਹਨ।