ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦੇਹਾਂਤ

ਗੁਰੂਸਰ ਸੁਧਾਰ, 17 ਨਵੰਬਰ – ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਦਾ ਦੇਹਾਂਤ ਹੋ ਗਿਆ। ਉਨ੍ਹਾਂ 69 ਸਾਲ ਦੀ ਉਮਰ ‘ਚ ਅੱਜ ਸਵੇਰੇ ਕਸਬਾ ਸੁਧਾਰ ਬਾਜ਼ਾਰ ’ਚ ਆਖ਼ਰੀ ਸਾਹ ਲਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫ਼ਿਲਮ ਇੰਡਸਟਰੀ ’ਤੇ ਰਾਜ ਕੀਤਾ ਸੀ। ਉਨ੍ਹਾਂ ਨੇ ਕਈ ਮਸ਼ਹੂਰ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ।
ਅਦਾਕਾਰਾ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ। ਉਹ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੇ ਸਨ। ਪੰਜਾਬੀ ਫ਼ਿਲਮਾਂ ਦੀ ਮਕਬੂਲ ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ਨਾਲ ਫ਼ਿਲਮ ਜਗਤ ‘ਚ ਸੋਗ ਦੀ ਲਹਿਰ ਹੈ।