ਪੰਜਾਬ ਤੇ ਹਰਿਆਣਾ ’ਚ ਸਖ਼ਤ ਗਰਮੀ ਦਾ ਕਹਿਰ ਜਾਰੀ

ਚੰਡੀਗੜ੍ਹ, 7 ਮਈ – ਪੰਜਾਬ ਤੇ ਹਰਿਆਣਾ ਦੇ ਬਹੁਤੇ ਇਲਾਕੇ ਸਖ਼ਤ ਗਰਮੀ ਦੀ ਮਾਰ ਝੱਲ ਰਹੇ ਹਨ। ਸੂਬੇ ਦੇ ਕਈ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ 4 ਤੋਂ 6 ਡਿਗਰੀ ਵੱਧ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਤਪਸ਼ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਖਿੱਤੇ ’ਚ ਹਿਸਾਰ 45.4 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਕਾਰਡ ਕੀਤਾ ਗਿਆ ਹੈ ਜਦਕਿ ਪਟਿਆਲਾ ਦਾ ਤਾਪਮਾਨ ਆਮ ਨਾਲੋਂ 6 ਡਿਗਰੀ ਵੱਧ 43.6 ਡਿਗਰੀ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਕਰਨਾਲ ’ਚ ਤਾਪਮਾਨ 43 ਡਿਗਰੀ, ਅੰਬਾਲਾ 42.9 ਡਿਗਰੀ, ਅੰਮ੍ਰਿਤਸਰ 41.7 ਡਿਗਰੀ ਤੇ ਚੰਡੀਗੜ੍ਹ ’ਚ 42.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।