ਪੰਜਾਬ ਦੇ ਪਿਛੋਕੜ ਅਤੇ ਅਮੀਰ ਵਿਰਾਸਤ ਦੀ ਪੇਸ਼ਕਾਰੀ ਹੋਵੇਗੀ ਫਿਲਮ ‘ਕਣਕਾਂ ਦੇ ਓਹਲੇ’ – ਹਰਸ਼ ਵਧਵਾ

ਵਧਵਾ ਪ੍ਰੋਡਕਸ਼ਨ ਨੇ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੰਗੀਤਕ ਅਤੇ ਫ਼ਿਲਮੀ ਪੇਸ਼ਕਸ਼ਾਂ ਨਾਲ ਲੱਖਾਂ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਵਧਵਾ ਪ੍ਰੋਡਕਸ਼ਨ ਵੱਲੋਂ ਸੰਗੀਤ ਦੀ ਦੁਨੀਆ ਤੋਂ ਫ਼ਿਲਮਾਂ ਵੱਲ ਕਦਮ ਵਧਾਉਂਦਿਆਂ ਹੁਣ ਇੱਕ ਬਹੁਤ ਹੀ ਖ਼ੂਬਸੂਰਤ ਪੰਜਾਬੀ ਫਿਲਮ ‘ਕਣਕਾਂ ਦੇ ਓਹਲੇ’ ਲੈ ਕੇ ਆ ਰਹੇ ਹਨ।
ਪੰਜਾਬ ਦੇ ਪਿਛੋਕੜ ਅਤੇ ਅਮੀਰ ਵਿਰਾਸਤ ਦੀ ਪੇਸ਼ਕਾਰੀ ਕਰਦੀ ਇਹ ਫ਼ਿਲਮ ਦੀ ਸ਼ੂਟਿੰਗ ਇੰਨੀ ਦਿਨੀਂ ਪੰਜਾਬ ਅਤੇ ਰਾਜਸਥਾਨੀ ਪੰਜਾਬੀ ਇਲਾਕਿਆਂ ਵਿੱਚ ਬੜੇ ਜ਼ੋਰਾਂ ਸ਼ੋਰਾ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਤਾਨੀਆ ਅਤੇ ਬਾਲ ਕਲਾਕਾਰ ਕਿਸ਼ਟੂ ਕੇ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਤੇਜਿੰਦਰ ਸਿੰਘ ਵੱਲੋਂ ਨਿਰਦੇਸ਼ਤ ਕੀਤੀ ਜਾ ਰਹੀ ਇਸ ਫਿਲਮ ਦਾ ਲੇਖਕ ਗੁਰਜਿੰਦ ਮਾਨ ਹੈ। ਇਸੇ ਸਾਲ 2023 ਵਿੱਚ ਇਹ ਫਿਲਮ ਪੰਜਾਬੀ ਦਰਸ਼ਕਾਂ ਦਾ ਮਨੋਰੰਜਨ ਕਰੇਗੀ।
ਨਿਰਮਾਤਾ ਹਰਸ਼ ਵਧਵਾ ਪੰਜਾਬ ਅਤੇ ਪੰਜਾਬੀਅਤ ਨਾਲ ਜੁੜਿਆ ਹੋਇਆ ਕਲਾਕਾਰ ਹੈ ਜਿਸ ਨੇ ਹਮੇਸ਼ਾ ਹੀ ਮਿਆਰੀ ਸੰਗੀਤ ਅਤੇ ਵਿਰਾਸਤੀ ਮੋਹ ਨੂੰ ਤਰਜੀਹ ਦਿੰਦੇ ਫ਼ਿਲਮਾਂਕਣ ਦੀ ਪੇਸ਼ਕਾਰੀ ਕੀਤੀ ਹੈ। ਉਸ ਦੀ ਇਹ ਫਿਲਮ ਪੰਜਾਬੀ ਸਿਨਮੇ ਦੀ ਇੱਕ ਮੀਲ ਪੱਥਰ ਫਿਲਮ ਸਾਬਤ ਹੋਵੇਗੀ। ਇਸ ਫਿਲਮ ਦਾ ਪੋਸਟਰ ਜਾਰੀ ਕੀਤਾ ਜਾ ਚੁੱਕਿਆ ਹੈ, ਪਰ ਕਹਾਣੀ ਅਜੇ ਸਾਹਮਣੇ ਆਉਣੀ ਹੈ। ਫਿਲਮ ਦੀ ਕਹਾਣੀ ਨੂੰ ਲੈ ਕੇ ਦਰਸ਼ਕ ਪਹਿਲਾਂ ਹੀ ਅੰਦਾਜ਼ੇ ਲਗਾਉਣ ਲੱਗੇ ਹਨ। ਪੋਸਟਰ ‘ਚ ਅਸੀਂ ਦੇਖ ਸਕਦੇ ਹਾਂ ਕਿ ਪਿੰਡ ਦਾ ਮਾਹੌਲ ਹੈ, ਛੋਟੀ ਬੱਚੀ ਅਤੇ ਇੱਕ ਵਿਅਕਤੀ ਦੇ ਵਿਚਕਾਰ ਵਿਸ਼ੇਸ਼ ਬੰਧਨ ਨੂੰ ਦਰਸਾਉਂਦੀ ਸੁੰਦਰ ਤਸਵੀਰ ਹੈ। ਪਰ ਤਸਵੀਰ ਨੂੰ ਦੇਖ ਕੇ ਕਹਾਣੀ ਬਾਰੇ ਕਿਸੇ ਸਿੱਟੇ ‘ਤੇ ਪਹੁੰਚਣਾ ਮੁਸ਼ਕਲ ਹੈ। ਇਹ ਫਿਲਮ ਗੁਰਜਿੰਦ ਮਾਨ ਦੁਆਰਾ ਲਿਖੀ ਗਈ ਹੈ ਅਤੇ ਤਜਿੰਦਰ ਸਿੰਘ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਨਿਰਮਾਤਾ ਹਰਸ਼ ਵਧਵਾ ਦੀ ਇਹ ਫਿਲਮ ਸਾਲ 2023 ਦੇ ਵਿੱਚ ਹੀ ਪੰਜਾਬੀ ਸਿਨੇਮਿਆਂ ਦਾ ਸ਼ਿੰਗਾਰ ਬਣੇਗੀ।
ਹਰਜਿੰਦਰ ਸਿੰਘ ਜਵੰਦਾ +91 94638 28000