ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 1 ਅਕਤੂਬਰ – ਇੱਥੇ ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਜਲਦੀ ਹੱਲ ਕਰਨ, ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਪ੍ਰਧਾਨ ਮੰਤਰੀ ਨੂੰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉਹ ਵੀ ਕਿਸਾਨਾਂ ਦੇ ਮਸਲੇ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਅਤੇ ਇਸ ਸਬੰਧੀ ਕੰਮ ਕਰ ਰਹੇ ਹਨ। ਇਸ ਦੌਰਾਨ ਚੰਨੀ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਫ਼ੌਰੀ ਸ਼ੁਰੂ ਕਰਵਾਉਣ ਦੀ ਅਪੀਲ ਵੀ ਕੀਤੀ ਜਿਸ ਨੂੰ ਕੇ 10 ਅਕਤੂਬਰ ਤੱਕ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮੀਟਿੰਗ ਬੜੇ ਚੰਗੇ ਮਾਹੌਲ ਵਿੱਚ ਹੋਈ।