ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

ਬਟਾਲਾ, 6 ਅਕਤੂਬਰ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸਾਬਕਾ ਅਕਾਲੀ ਆਗੂ ਅਤੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਅੱਜ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ 71 ਸਾਲਾਂ ਦੇ ਸਨ। ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀਆਂ ਵਿੱਚੋਂ ਸਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਦੋ ਵਾਰ ਕੈਬਨਿਟ ਮੰਤਰੀ ਵੀ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਸੇਖਵਾਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ।