ਪੰਜਾਬ ਦੇ ਸੀਨੀਅਰ ਕਾਂਗਰਸ ਆਗੂ ਅਸ਼ਵਨੀ ਸੇਖੜੀ ਭਾਜਪਾ ’ਚ ਸ਼ਾਮਲ ਹੋਏ

ਚੰਡੀਗੜ੍ਹ, 25 ਜੁਲਾਈ – ਇੱਥੇ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਉਹ ਪੰਜਾਬ ਭਾਜਪਾ ਸੂਬਾ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਸ਼ਾਮਲ ਹੋਏ।
ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸ੍ਰੀ ਸੇਖੜੀ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਇਰਾਦਾ ਜ਼ਾਹਰ ਕਰਨ ਤੋਂ ਕੱੁਝ ਦਿਨ ਬਾਅਦ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਹ 1985, 2002 ਅਤੇ 2012 ਵਿੱਚ ਤਿੰਨ ਵਾਰ ਬਟਾਲਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਰਹੇ ਅਤੇ 2002-2007 ਵਿੱਚ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਵੀ ਰਹੇ।