ਪੰਜਾਬ: ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 11 ਜੁਲਾਈ – ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ।
ਦੱਸਣਯੋਗ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।