ਪੰਜਾਬ ਵਿੱਚ ਸਕੂਲ ਬੱਸਾਂ ਦੇ ਹਾਦਸਿਆਂ ਤੋਂ ਨਿਊਜ਼ੀਲੈਂਡ ‘ਚ ਵਸਦਾ ਪੰਜਾਬੀ ਭਾਈਚਾਰਾ ਚਿੰਤਤ

ਪੰਜਾਬ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ
ਬੇਆਫ਼ ਪਲੈਂਟੀ (ਸੌਦਾਗਰ ਸਿੰਘ ਬਾੜੀਆਂ) – ਪੰਜਾਬ ਵਿੱਚ ਨਕੋਦਰ ਨੇੜੇ ਹੋਏ ਸਕੂਲ ਬੱਸ ਹਾਦਸੇ ਵਿੱਚ ੧੩ ਮਾਸੂਮ ਬੱਚਿਆਂ ਦੀਆਂ ਜਾਨਾ ਗਈਆ ਸੀ। ਇਸ ਘਟਨਾ ਨੂੰ ਮੁੱਖ ਰੱਖਦਿਆਂ ਲੋਕ ਸਮਾਜ ਭਲਾਈ ਪਾਰਟੀ ਤੇ ਲੇਬਰ ਪਾਰਟੀ (ਪਾਪਾਮੋਆ) ਦੇ ਕਾਰਜਕਾਰੀ ਮੈਂਬਰ ਸ. ਮਹਿੰਦਰ ਸਿੰਘ ਬੋਪਾਰਾਏ ਵਲੋਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਇੱਕ ਮੰਗ ਪੱਤਰ ਸਿੱਖ ਵੋਮੇਨ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਜੀਤ ਕੌਰ ਦੇ ਸਹਿਯੋਗ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੂੰ ਭੇਜਿਆ ਗਿਆ। ਇਸ ਮੰਗ ਪੱਤਰ ਰਹੀ ਸਿਖਿਆ ਮੰਤਰੀ ਤੋਂ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਆਏ ਦਿਨ ਸਕੂਲ ਬੱਸਾਂ ਦੁਰਘਟਨਾ ਦਾ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਘਟਨਾਵਾਂ ਪਿੱਛੇ ਕਾਰਨਾਂ ਦਾ ਪਤਾ ਲਗਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਪੰਜਾਬ ਦੇ ਸਾਰੇ ਸਕੂਲਾਂ ਦੇ ਪਿੰ੍ਰਸੀਪਲਾਂ ਵਲੋਂ ਬੱਸ ਡਰਾਈਵਰਾਂ ਦੀ ਭਰਤੀ ਵੇਲੇ ਵਰਤੀ ਜਾਂਦੀ ਲਾਪਰਵਾਹੀ ਲਈ ਸਖ਼ਤ ਤਾੜਨਾ ਕੀਤੀ ਜਾਵੇ। ਪੰਜਾਬ ਵਿੱਚ ਸਕੂਲਾਂ ਦੇ ਪਿੰ੍ਰਸੀਪਲਾਂ ਵਲੋਂ ਬੱਸ ਡਰਾਈਵਰਾਂ ਦੀ ਨਿਯੁਕਤੀ ਯੋਗਤਾ ਦੇ ਅਧਾਰ ‘ਤੇ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਸਕੂਲ ਬੱਸਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕ ਕੇ ਸੂਬੇ ਅਤੇ ਦੇਸ਼ ਦੇ ਭਵਿੱਖ ਦੀ ਰੱਖਿਆ ਕੀਤੀ ਜਾ ਸਕੇ।