ਪੰਜਾਬ ਸਰਕਾਰ ਵਲੋਂ ਸੱਭਿਆਚਾਰਕ ਵਿਰਾਸਤ ਨੀਤੀ ਬਣਾਉਣ ਲਈ ਕਮੇਟੀ ਗਠਿਤ

ਚੰਡੀਗੜ੍ਹ 12 ਦਸਬੰਰ – ਪੰਜਾਬ ਸਰਕਾਰ ਨੇ ਸੂਬੇ ਦੀ ਸਭਿਆਚਾਰਕ ਵਿਰਾਸਤ ਨੀਤੀ ਬਣਾਉਣ ਲਈ ਇਕ ਸੂਬਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਗਠਿਤ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਇਸ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਸਮੂਹ ਵਿਭਾਗਾਂ ਨੂੰ ਸੱਭਿਆਚਾਰਕ ਵਿਰਾਸਤ ਨੀਤੀ ਬਨਾਉਣ ਲਈ ਆਪਣਾ ਯੋਗਦਾਨ ਪਾਉਣਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨਰ (ਡੀ, ਵਿੱਤ ਕਮਿਸ਼ਨਰ (ਆਰ), ਪ੍ਰਮੁੱਖ ਸਕੱਤਰ ਟੂਰਿਜਮ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਮਿਊਜੀਅਮ, ਪ੍ਰਮੁੱਖ ਸਕੱਤਰ ਵਿੱਤ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਦੇ ਉਦਯੋਗਿਕ ਸਿੱਖਲਾਈ, ਪ੍ਰਮੁੱਖ ਸਕੱਤਰ ਇੰਡਸਟਰੀਜ ਤੇ ਸ਼ਹਿਰੀ ਵਿਕਾਸ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਪ੍ਰਮੁੱਖ ਸਕੱਤਰ ਰੁਜਗਾਰ ਜਨਰੇਸ਼ਨਰ ਤੇ ਸਿਖਲਾਈ, ਪ੍ਰਮੁੱਖ ਸਕੱਤਰ ਸੂਚਨਾ ਅਤੇ ਲੋਕ ਸੰਪਰਕ, ਪ੍ਰਮੁੱਖ ਸਕੱਤਰ ਸਿੰਚਾਈ, ਪ੍ਰਮੁੱਖ ਸਕੱਤਰ ਬਿਜਲੀ, ਪ੍ਰਮੁੱਖ ਸਕੱਤਰ ਸਿੱਖਿਆ, ਪ੍ਰਮੁੱਖ ਸਕੱਤਰ ਕਾਨੂੰਨ ਅਤੇ ਵਿਧਾਨਕ ਮਾਮਲੇ, ਪ੍ਰਮੁੱਖ ਸਕੱਤਰ ਪਲਾਨਿੰਗ, ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਮੁੱਖ ਸਕੱਤਰ ਸਮਾਜ ਭਲਾਈ (ਔਰਤਾਂ ਤੇ ਬਾਲ ਵਿਕਾਸ), ਚੀਫ ਕੰਜ਼ਰਵੇਟਰ ਜੰਗਲਾਤ ਵਿਭਾਗ, (ਜੰਗਲੀ ਜੀਵ ਤੇ  ਜੰਗਲਾਤ) ਆਦਿ ਇਸ ਕਮੇਟੀ ਦੇ ਮੈਂਬਰ ਹੋਣਗੇ, ਜਦਕਿ ਡਾਇਰੈਕਟਰ ਸੱਭਿਆਚਾਰਕ ਮਾਮਲੇ ਮੁਰਾਤਤਵ ਤੇ ਮਿਊਜੀਅਮ ਇਸ ਕਮੇਟੀ ਦੇ ਕਨਵੀਨਰ ਹੋਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੱਭਿਆਚਾਰ ਵਿਰਾਸਤ ਨੀਤੀ ਬਣਾਉਣ ਦੇ ਕੰਮਾਂ ‘ਚ ਤੇਜ਼ੀ ਲਿਆਉਣ ਲਈ ਇਕ ਵੱਖਰੀ ਉਚ ਪੱਧਰੀ ਕਮੇਟੀ ਦੀ ਸਥਾਪਨਾ ਵੀ ਕੀਤੀ ਗਈ ਹੈ।