ਪੰਜਾਬ: 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਲੱਗਣਗੇ

ਚੰਡੀਗੜ੍ਹ, 8 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਅਗਲੇ ਮਹੀਨੇ ਤੋਂ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮੇਂ ਰਾਜ ਸਰਕਾਰ ਦੇ ਵਿਭਾਗਾਂ ਦਾ ਦਫ਼ਤਰੀ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸ੍ਰੀ ਮਾਨ ਨੇ ਵੀਡੀਓ ਸੰਦੇਸ਼ ਵਿੱਚ ਕਿਹਾ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 2 ਮਈ ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2.00 ਵਜੇ ਬੰਦ ਹੋਣਗੇ। ਦਫ਼ਤਰ ਦਾ ਨਵਾਂ ਸਮਾਂ 15 ਜੁਲਾਈ ਤੱਕ ਲਾਗੂ ਰਹੇਗਾ। ਸ੍ਰੀ ਮਾਨ ਨੇ ਕਿਹਾ ਕਿ ਇਹ ਫੈਸਲਾ ਰਾਜ ਸਰਕਾਰ ਦੇ ਕਰਮਚਾਰੀਆਂ ਸਮੇਤ ਕਈ ਲੋਕਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਗਰਮੀਆਂ ਦੌਰਾਨ ਦਫ਼ਤਰੀ ਸਮੇਂ ਵਿੱਚ ਤਬਦੀਲੀ ਨਾਲ ਬਿਜਲੀ ਦੀ ਮੰਗ ‘ਤੇ ਬੋਝ ਘੱਟ ਹੋ ਜਾਵੇਗਾ।