ਬਾਰਡਰ ਗਾਵਸਕਰ ਟਰਾਫੀ: ਭਾਰਤ ਨੇ ਆਸਟਰੇਲੀਆ ਨੂੰ ਪਹਿਲੇ ਕ੍ਰਿਕਟ ਟੈੱਸਟ ਮੈਚ ’ਚ ਇੱਕ ਪਾਰੀ ਤੇ 132 ਦੌੜਾਂ ਨਾਲ ਹਰਾਇਆ

ਨਾਗਪੁਰ, 11 ਫਰਵਰੀ – ਬਾਰਡਰ ਗਾਵਸਕਰ ਟਰਾਫੀ ਦੇ ਪਹਿਲੇ ਟੈੱਸਟ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਪਾਰੀ ਅਤੇ 132 ਦੌੜਾਂ ਨਾਲ ਹਰਾ ਕੇ 4 ਮੈਚਾਂ ਦੀ ਲੜੀ ’ਚ 1-0 ਦੀ ਲੀਡ ਲੈ ਲਈ। ਦੂਜੀ ਪਾਰੀ ’ਚ ਆਸਟਰੇਲਿਆਈ ਬੱਲੇਬਾਜ਼ਾਂ ਦੀ ਇਕ ਨਾ ਚੱਲੀ। ਭਾਰਤ ਵੱਲੋਂ ਅਸ਼ਵਿਨ ਨੇ 5 ਵਿਕਟਾਂ ਲਈਆਂ।
ਇਸ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 177 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਟੀਮ ਇੰਡੀਆ ਨੇ 400 ਦੌੜਾਂ ਬਣਾ ਕੇ 223 ਦੌੜਾਂ ਦੀ ਲੀਡ ਲੈ ਲਈ, ਜਿਸ ਦੇ ਜਵਾਬ ‘ਚ ਆਸਟ੍ਰੇਲੀਆ ਦੀ ਪੂਰੀ ਟੀਮ 91 ਦੌੜਾਂ ‘ਤੇ ਹੀ ਸਿਮਟ ਗਈ।