ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਉਸ ਦੇ ਪਿਤਾ ਨੂੰ ਮਾਰਨ ਦੀ ਧਮਕੀ

ਮੁੰਬਈ, 5 ਜੂਨ – ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਤੇ ਉਸ ਦੇ ਪਿਤਾ ਸਲੀਮ ਖ਼ਾਨ ਨੂੰ ਗੁਮਨਾਮ ਪੱਤਰ ਰਾਹੀਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਪੁਲੀਸ ਨੇ ਸਲੀਮ ਖ਼ਾਨ ਦੀ ਸ਼ਿਕਾਇਤ ‘ਤੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਐਤਵਾਰ ਸਵੇਰੇ ਸਲੀਮ ਖ਼ਾਨ ਰੋਜ਼ ਵਾਂਗ ਸਵੇਰ ਦੀ ਸੈਰ ਮਗਰੋਂ ਬਾਂਦਰਾ ਬੈਂਡਸਟੈਂਡ ਦੇ ਬੈਂਚ ‘ਤੇ ਬੈਠੇ ਸਨ ਕਿ ਇਸ ਦੌਰਾਨ ਅਣਪਛਾਤੇ ਵਿਅਕਤੀ ਨੇ ਉਸ ਨੂੰ ਪੱਤਰ ਦਿੱਤਾ, ਜਿਸ ਵਿੱਚ ਸਲੀਮ ਤੇ ਸਲਮਾਨ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ। ਅਦਾਕਾਰ ਦੇ ਪਿਤਾ ਸਲੀਮ ਖ਼ਾਨ ਨੇ ਮਗਰੋਂ ਆਪਣੇ ਸੁਰੱਖਿਆ ਅਮਲੇ ਦੀ ਮਦਦ ਨਾਲ ਪੁਲੀਸ ਨਾਲ ਰਾਬਤਾ ਕੀਤਾ। ਪੁਲੀਸ ਨੇ ਬਾਂਦਰਾ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 506-II ਤਹਿਤ ਕੇਸ ਦਰ ਕਰ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਗੈਂਗਸਟਰਾਂ ਵੱਲੋਂ ਸਲਮਾਨ ਖਾਨ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ।