ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ, 10 ਜਨਵਰੀ – ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਵਿੱਚ ਸ਼ਾਮਲ ਹੋ ਗਈ। ਮਾਲਵਿਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਅੱਜ ਕਾਂਗਰਸ ‘ਚ ਸ਼ਾਮਲ ਹੋਈ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਇਹ ਬਹੁਤ ਘੱਟ ਹੁੰਦਾ ਹੈ ਕਿ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਕਿਸੇ ਨੂੰ ਇਹ ਸਨਮਾਨ ਦੇਣ ਲਈ ਉਸ ਦੇ ਘਰ ਗਏ ਹੋਣ। ਮਾਲਵਿਕਾ ਇਸ ਸਤਿਕਾਰ ਦੇ ਕਾਬਿਲ ਵੀ ਹੈ।