ਸਿਡਨੀ, 15 ਦਸੰਬਰ – ਸਿਡਨੀ ਦੇ ਮਸ਼ਹੂਰ ਬੌਂਡੀ ਬੀਚ ’ਤੇ 15 ਦਸੰਬਰ ਦਿਨ ਐਤਵਾਰ ਦੀ ਸ਼ਾਮ ਨੂੰ ਦੋ ਬੰਦੂਕਧਾਰੀਆਂ ਨੇ ਯਹੂਦੀਆਂ ਦੇ ਇਕ ਪ੍ਰੋਗਰਾਮ ’ਚ ਸ਼ਾਮਲ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਬੰਦੂਕਧਾਰੀ ਸਮੇਤ 12 ਲੋਕ ਮਾਰੇ ਗਏ। ਆਸਟਰੇਲੀਆ ਦੇ ਅਧਿਕਾਰੀਆਂ ਨੇ ਇਸ ਨੂੰ ਅਤਿਵਾਦੀ ਹਮਲਾ ਕਰਾਰ ਦਿੱਤਾ ਹੈ। ਪੁਲੀਸ ਦੀ ਕਾਰਵਾਈ ’ਚ ਇਕ ਹਮਲਾਵਰ ਮਾਰਿਆ ਗਿਆ, ਦੂਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਿਊ ਸਾਊਥ ਵੇਲਜ਼ ਸੂਬੇ ਦੇ ਪੁਲੀਸ ਕਮਿਸ਼ਨਰ ਐੱਮ ਲੈਨਯੋਨ ਨੇ ਕਿਹਾ ਕਿ ਹਮਲੇ ’ਚ 29 ਵਿਅਕਤੀ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ’ਚ ਦੋ ਪੁਲੀਸ ਅਧਿਕਾਰੀ ਵੀ ਸ਼ਾਮਲ ਹਨ। ਪ੍ਰੋਗਰਾਮ ਨੂੰ ਨਿਸ਼ਾਨਾ ਬਣਾਉਣ ਅਤੇ ਘਾਤਕ ਹਥਿਆਰਾਂ ਦੀ ਵਰਤੋਂ ਕਾਰਨ ਕਤਲ ਕਾਂਡ ਨੂੰ ਦਹਿਸ਼ਤੀ ਹਮਲਾ ਐਲਾਨਿਆ ਗਿਆ ਹੈ। ਸੂਬੇ ਦੇ ਪ੍ਰੀਮੀਅਰ ਕ੍ਰਿਸ ਮਿਨਸ ਨੇ ਕਿਹਾ ਕਿ ਇਹ ਹਮਲਾ ਸਿਡਨੀ ਦੇ ਯਹੂਦੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੈਂਕੜੇ ਤਪਂ ਵੱਧ ਲੋਕ ਬੌਂਡੀ ਬੀਚ ’ਤੇ ‘ਸਮੁੰਦਰ ਨੇੜੇ ਚਾਨੂਕਾ’ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਇਕੱਠੇ ਹੋਏ ਸਨ ਜਿਸ ਨੂੰ ਯਹੂਦੀਆਂ ਦੇ ਹਾਨੂਕਾ ਤਿਉਹਾਰ ਦੀ ਸ਼ੁਰੂਆਤ ਮੰਨਿਆ ਜਾਂਦਾ ਹੈ।
ਬੌਂਡੀ ਬੀਚ ਆਸਟਰੇਲੀਆ ਦੇ ਪੂਰਬੀ ਤੱਟ ‘ਤੇ, ਨਿਊ ਸਾਊਥ ਵੇਲਜ਼ ਰਾਜ ਦੇ ਪੂਰਬੀ ਸਿਡਨੀ ਵਿੱਚ ਸਥਿਤ ਹੈ। ਇਹ ਆਸਟਰੇਲੀਆ ਦੇ ਸਭ ਤੋਂ ਮਸ਼ਹੂਰ ਬੀਚਾਂ ਵਿੱਚੋਂ ਇੱਕ ਹੈ, ਜਿੱਥੇ ਹਰ ਸਾਲ ਲੱਖਾਂ ਲੋਕ ਆਉਂਦੇ ਹਨ। ਇਹ ਇੱਕ ਪ੍ਰਮੁੱਖ ਸੈਲਾਨੀ ਆਕਰਸ਼ਣ ਹੈ। ਐਤਵਾਰ ਨੂੰ ਬੌਂਡੀ ਬੀਚ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਯਹੂਦੀ ਤਿਉਹਾਰ ਹਾਨੂਕਾ ਦੇ ਪਹਿਲੇ ਦਿਨ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਸਨ।
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਹਮਲੇ ਦੀ ਨਿਖੇਧੀ ਕਰਦਿਆਂ ਇਸ ਬਹੁਤ ਹੀ ਦੁਖਦਾਈ ਦੱਸਿਆ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਸਰਕਾਰ ਹਾਲਾਤ ’ਤੇ ਨਜ਼ਰ ਰੱਖ ਰਹੀ ਹੈ।
Home Page ਬੌਂਡੀ ਬੀਚ ’ਤੇ ਯਹੂਦੀ ਸਮਾਗਮ ’ਤੇ ਦੋ ਬੰਦੂਕਧਾਰੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ,...







