ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 87 ਲੱਖ 73 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 14 ਨਵੰਬਰ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 8,773,243 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਜਿੱਥੇ ਹੀ 8,161,467 ਮਰੀਜ਼ ਠੀਕ ਹੋਏ ਹਨ, ਉੱਥੇ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ 1,29,225 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 53,725,061 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 1,309,451 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 37,250,955 ਹੈ।