ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 6 ਲੱਖ 5 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 2 ਜੁਲਾਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਭਾਰਤ ਦੁਨੀਆ ਭਰ ਦੇ ਦੇਸ਼ਾਂ ਵਿਚੋਂ 4 ਨੰਬਰ ਉੱਤੇ ਪਹੁੰਚ ਗਿਆ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 605,216 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 359,891 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 17,848 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 10,790,917 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 517,984 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 5,929,053 ਹੈ।