ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 97 ਲੱਖ 3 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 8 ਦਸੰਬਰ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 9,703,908 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਕੋਰੋਨਾਵਾਇਰਸ ਨਾਲ 1,40,994 ਲੋਕਾਂ ਦੀ ਮੌਤ ਹੋਈ ਹੈ ਅਤੇ ਉੱਥੇ ਹੀ 9,177,645 ਮਰੀਜ਼ ਠੀਕ ਹੋਏ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 219 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 67,941,527 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 1,551,954 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 46,894,969 ਹੈ।