ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 6 ਲੱਖ 27 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 3 ਜੁਲਾਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਭਾਰਤ ਦੁਨੀਆ ਭਰ ਦੇ ਦੇਸ਼ਾਂ ਵਿਚੋਂ 4 ਨੰਬਰ ਉੱਤੇ ਪਹੁੰਚ ਗਿਆ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 627,168 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 379,902 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 18,226 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 10,982,832 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 524,367 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 6,101,376 ਹੈ।