ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 2 ਲੱਖ 87 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 11 ਜੂਨ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਭਾਰਤ ਦੁਨੀਆ ਭਰ ਦੇ ਦੇਸ਼ਾਂ ਵਿਚੋਂ 7ਵੇਂ ਨੰਬਰ ਉੱਤੇ ਪਹੁੰਚ ਗਿਆ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 287,155 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 140,979 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 8,107 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 228 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 7,452,812 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 419,617 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 3,749,888 ਹੈ।