ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 21 ਲੱਖ 52 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 9 ਅਗਸਤ – ਕੋਰੋਨਾਵਾਇਰਸ ਦਾ ਕਹਿਰ ਭਾਰਤ ਵਿੱਚ ਵੱਧ ਦਾ ਹੀ ਜਾ ਰਿਹਾ ਹੈ ਤੇ ਭਾਰਤ ਦੁਨੀਆ ਦੇ ਕੋਰੋਨਾ ਪੀੜਤ ਦੇਸ਼ਾਂ ਦੀ ਸੂਚੀ ਵਿੱਚ ਰੂਸ ਤੋਂ ਬਾਅਦ 3 ਨੰਬਰ ਉੱਤੇ ਹੈ। ਭਾਰਤ ਤੋਂ ਪਹਿਲਾਂ ਸੂਚੀ ਵਿੱਚ ਪਹਿਲੇ ਨੰਬਰ ਉੱਤੇ ਅਮਰੀਕਾ ਤੇ ਦੂਜੇ ਨੰਬਰ ਉੱਤੇ ਬ੍ਰਾਜ਼ੀਲ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 2,152,202 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਜਿੱਥੇ ਹੀ 1,479,804 ਮਰੀਜ਼ ਠੀਕ ਹੋਏ ਹਨ, ਉੱਥੇ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ 43,453 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 19,751,221 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 729,582 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 12,663,222 ਹੈ।