ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 1 ਲੱਖ 6 ਹਜ਼ਾਰ ਤੋਂ ਪਾਰ ਪੁੱਜੀ

ਨਵੀਂ ਦਿੱਲੀ, 19 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 106,750 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ 61,149 ਐਕਟਿਵ ਕੇਸ ਹਨ। ਉੱਥੇ ਹੀ 42,309 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 3,303 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ‘ਚ 5,611 ਮਾਮਲੇ ਸਾਹਮਣੇ ਆਏ ਹਨ ਅਤੇ 140 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 4,991,138 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 326,139 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,131,648 ਹੈ।