ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 1 ਲੱਖ 50 ਹਜ਼ਾਰ ਤੋਂ ਪਾਰ ਪੁੱਜੀ

ਨਵੀਂ ਦਿੱਲੀ, 27 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 150,456 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 64,277 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 4,344 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 5,681,655 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 352,156 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,430,517 ਹੈ।