ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 29,435 ਤੇ 934 ਲੋਕਾਂ ਦੀ ਮੌਤ

ਨਵੀਂ ਦਿੱਲੀ, 23 ਅਪ੍ਰੈਲ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 29,435 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 6,869 ਲੋਕ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 934 ਲੋਕਾਂ ਦੀ ਮੌਤ ਹੋਈ ਹੈ। ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ (8,590) ਦੇ ਮੁੰਬਈ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਗੁਜਰਾਤ (3,548), ਦਿੱਲੀ (3,108), ਮੱਧ ਪ੍ਰਦੇਸ (2,168), ਰਾਜਸਥਾਨ (2,262), ਤਾਮਿਲਨਾਡੂ (1,937) ਅਤੇ ਉੱਤਰ ਪ੍ਰਦੇਸ (1,955) ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਆਂਧਰਾ ਪਰਦੇਸ (1,183) ਤੇ ਤੇਲੰਗਾਨਾ (1,004) ਵਿੱਚ ਵਿੱਚ 1 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।