ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 2 ਲੱਖ 26 ਹਜ਼ਾਰ ਤੋਂ ਪਾਰ ਪੁੱਜੀ

ਨਵੀਂ ਦਿੱਲੀ, 5 ਜੂਨ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਭਾਰਤ ਦੁਨੀਆ ਭਰ ਦੇ ਦੇਸ਼ਾਂ ਵਿਚੋਂ 7ਵੇਂ ਨੰਬਰ ਉੱਤੇ ਪਹੁੰਚ ਗਿਆ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 226,713 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 108,450 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 6,363 ਲੋਕਾਂ ਦੀ ਮੌਤ ਹੋਈ ਹੈ।