ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 2 ਲੱਖ 57 ਹਜ਼ਾਰ ਤੋਂ ਪਾਰ ਪੁੱਜੀ

ਨਵੀਂ ਦਿੱਲੀ, 8 ਜੂਨ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਭਾਰਤ ਦੁਨੀਆ ਭਰ ਦੇ ਦੇਸ਼ਾਂ ਵਿਚੋਂ 7ਵੇਂ ਨੰਬਰ ਉੱਤੇ ਪਹੁੰਚ ਗਿਆ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 257,486 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 123,848 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 7,207 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 7,088,813 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 406,222 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 3,426,833 ਹੈ।