ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 59 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 9 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 59,662 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ ਅਤੇ 39,834 ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ 17,846 ਮਰੀਜ਼ ਠੀਕ ਹੋਏ ਜਾਂ ਡਿਸਚਾਰਜ ਤੇ ਮਾਈਗ੍ਰੇਟ ਕੀਤੇ ਗਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 1,981 ਲੋਕਾਂ ਦੀ ਮੌਤ ਹੋਈ ਹੈ।
ਮਹਾਰਾਸ਼ਟਰ ਤੇ ਗੁਜਰਾਤ ਵਿੱਚ ਹਾਲਾਤ ਬਹੁਤ ਗੰਭੀਰ ਹਨ। ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ 19,000 ਜ਼ਿਆਦਾ, ਗੁਜਰਾਤ ‘ਚ 7,000 ਜ਼ਿਆਦਾ ਅਤੇ ਦਿੱਲੀ ‘ਚ 6,000 ਤੋਂ ਜ਼ਿਆਦਾ ਕੇਸ ਹਨ। ਪੰਜਾਬ ‘ਚ 1,735 ਕੇਸ ਅਤੇ 29 ਹੋ ਗਈ ਹੈ।