ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 82 ਹਜ਼ਾਰ ਦੇ ਲਾਗੇ ਪੁੱਜੀ

ਨਵੀਂ ਦਿੱਲੀ, 15 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 81,997 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 27,969 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 2,649 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 4,530,757 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 304,741 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1,911,632 ਹੈ।