ਭੁਪੇਂਦਰ ਪਟੇਲ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਗਾਂਧੀਨਗਰ, 13 ਸਤੰਬਰ – ਭਾਜਪਾ ਦੇ ਵਿਧਾਇਕ 59 ਸਾਲਾ ਭੁਪੇਂਦਰ ਪਟੇਲ, ਜੋ ਪਹਿਲੀ ਵਾਰ ਵਿਧਾਇਕ ਬਣੇ ਸਨ ਨੇ ਅੱਜ ਸੋਮਵਾਰ ਨੂੰ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ।
ਰਾਜ ਭਵਨ ਵਿੱਚ ਹੋਏ ਸਮਾਗਮ ‘ਚ ਰਾਜਪਾਲ ਅਚਾਰਿਆ ਦੇਵਵਰਤ ਨੇ ਸ੍ਰੀ ਪਟੇਲ ਨੂੰ ਇਕ ਸਾਦੇ ਸਮਾਗਮ ਵਿੱਚ ਅਹੁਦੇ ਦੀ ਸਹੁੰ ਚੁਕਾਈ। ਇਸ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੁੱਝ ਭਾਜਪਾ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ। ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਹੀ 11 ਸਤੰਬਰ ਦਿਨ ਸ਼ਨਿਚਰਵਾਰ ਨੂੰ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਟੇਲ ਨੂੰ 12 ਸਤੰਬਰ ਦਿਨ ਐਤਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਲਿਆ ਗਿਆ ਸੀ।