ਭੁਪੇਂਦਰ ਪਟੇਲ ਨੇ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਗਾਂਧੀਨਗਰ, 12 ਦਸੰਬਰ – ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਗੁਜਰਾਤ ਵਿੱਚ ਨਵੀਂ ਸਰਕਾਰ ਬਣੀ ਹੈ। ਅੱਜ ਭਾਜਪਾ ਆਗੂ ਭੁਪੇਂਦਰ ਪਟੇਲ ਨੇ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਗਾਂਧੀਨਗਰ ’ਚ ਕਰਵਾਇਆ ਗਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਹੋਰ ਸਿਆਸੀ ਆਗੂ ਹਾਜ਼ਰ ਸਨ। ਸ੍ਰੀ ਪਟੇਲ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਸੂਬੇ ਦੇ ਰਾਜਪਾਲ ਅਚਾਰਿਆ ਦੇਵਵ੍ਰੱਤ ਵੱਲੋ ਚੁਕਾਈ ਗਈ। ਸਹੁੰ ਚੁੱਕ ਸਮਾਗਮ ਸਕੱਤਰੇਤ ਨੇੜੇ ਹੈਲੀਪੈਡ ਗਰਾਊਂਡ ਵਿੱਚ ਕਰਵਾਇਆ ਗਿਆ।
ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਨਾਲ-ਨਾਲ ਕਈ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਰਿਕਾਰਡ 156 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ ਸਿਰਫ਼ 17 ਸੀਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਨੂੰ 5 ਸੀਟਾਂ ਮਿਲੀਆਂ।