ਰਾਜ ਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ‘ਤੇ ਚਰਚਾ ਕਰਨ ਤੋਂ ਨਾਂਹ

ਨਵੀਂ ਦਿੱਲੀ, 4 ਅਪ੍ਰੈਲ – ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ‘ਤੇ ਚਰਚਾ ਕਰਨ ਦੀ ਮੰਗ ਨੂੰ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਅੱਜ ਸਿਫ਼ਰ ਕਾਲ ਦੌਰਾਨ ਨਕਾਰ ਦਿੱਤਾ। ਇਸ ਦੇ ਨਾਲ ਹੀ ਰਾਜ ਸਭਾ ਦੁਪਹਿਰ 2 ਵਜੇ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਨੂੰ ਤੁਰੰਤ ਤਬਦੀਲ ਕਰਨ ਦਾ ਮਤਾ ਪਾਸ ਕਰਨ ਤੋਂ ਕੁੱਝ ਦਿਨ ਬਾਅਦ, ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਹਰਿਆਣਾ ਦੇ ਆਗੂ ਪੰਜਾਬ ਦੇ ਦਰਿਆਈ ਪਾਣੀਆਂ ਵਿੱਚੋਂ ਸੂਬੇ ਦਾ ਹਿੱਸਾ ਲੈਣ ਲਈ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਪੂਰਾ ਕਰਨ ਦੀ ਮੰਗ ਕਰ ਹਨ। ਉਨ੍ਹਾਂ ਨੇ 400 ਹਿੰਦੀ ਬੋਲਦੇ ਪਿੰਡ ਵੀ ਹਰਿਆਣਾ ਨੂੰ ਸੌਂਪਣ ਮੰਗ ਕੀਤੀ ਹੈ।