ਰਾਸ਼ਟਰਪਤੀ ਵੱਲੋਂ ਰਵੀ ਸ਼ੰਕਰ ਪ੍ਰਸਾਦ ਤੇ ਪ੍ਰਕਾਸ਼ ਜਾਵੜੇਕਰ ਸਣੇ 12 ਮੰਤਰੀਆਂ ਦੇ ਅਸਤੀਫ਼ੇ ਪ੍ਰਵਾਨ

ਨਵੀਂ ਦਿੱਲੀ, 7 ਜੁਲਾਈ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵਿੱਚ ਫੇਰਬਦਲ ਨੂੰ ਵੇਖਦੇ ਹੋਏ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਤੇ ਪ੍ਰਕਾਸ਼ ਜਾਵੜੇਕਰ ਸਣੇ 12 ਮੰਤਰੀਆਂ ਵੱਲੋਂ ਦਿੱਤੇ ਅਸਤੀਫ਼ੇ ਪ੍ਰਵਾਨ ਕਰ ਲਏ ਹਨ। ਮੰਤਰੀ ਮੰਡਲ ਵਿੱਚ ਫੇਰਬਦਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਜਿਨ੍ਹਾਂ ਨੇ ਅਸਤੀਫ਼ੇ ਦਿੱਤੇ ਹਨ ਉਨ੍ਹਾਂ ਵਿੱਚ ਕਿਰਤ ਮੰਤਰੀ ਸੰਤੋਸ਼ ਗੰਗਵਾਰ, ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਦੇਬਸ੍ਰੀ ਚੌਧਰੀ, ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸੰਕ, ਰਸਾਇਣ ਤੇ ਖਣਿਜ ਮੰਤਰੀ ਸਦਾਨੰਦ ਗੌੜਾ, ਸਿੱਖਿਆ ਰਾਜ ਮੰਤਰੀ ਸੰਜੈ ਧੋਤਰੇ, ਥਾਵਰਚੰਦ ਗਹਿਲੋਤ, ਹਰਸ਼ਵਰਧਨ, ਬਾਬੁਲ ਸੁਪ੍ਰਿਓ, ਰਤਨ ਲਾਲ ਕਟਾਰੀਆ, ਪ੍ਰਤਾਪ ਸੀ. ਸਾਰੰਗੀ ਸ਼ਾਮਲ ਹਨ।