ਲਖੀਮਪੁਰੀ ਖੀਰੀ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਵਾਲੇ ਹਾਈ ਕੋਰਟ ਦੇ ਜੱਜ ਨੇ ਮਾਮਲੇ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਲਾਂਭੇ ਕੀਤਾ

ਲਖਨਊ, 27 ਅਪ੍ਰੈਲ – ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਦੇ ਜਸਟਿਸ ਰਾਜੀਵ ਸਿੰਘ ਨੇ ਲਖੀਮਪੁਰ ਖੀਰੀ ਹਿੰਸਾ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ। ਸੁਪਰੀਮ ਕੋਰਟ ਵੱਲੋਂ 18 ਅਪ੍ਰੈਲ ਨੂੰ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਆਸ਼ੀਸ਼ ਨੇ ਐਤਵਾਰ ਨੂੰ ਲਖੀਮਪੁਰ ਖੀਰੀ ਦੀ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਸਟਿਸ ਸਿੰਘ ਨੇ ਪਹਿਲਾਂ ਆਸ਼ੀਸ਼ ਨੂੰ ਜ਼ਮਾਨਤ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ 18 ਅਪ੍ਰੈਲ ਨੂੰ ਰੱਦ ਕਰ ਦਿੱਤਾ ਸੀ। ਕੇਸ ਦੀ ਸੁਣਵਾਈ ਲਈ ਨਵੇਂ ਜੱਜ ਦੀ ਨਾਮਜ਼ਦਗੀ ਤੋਂ ਬਾਅਦ ਅਦਾਲਤ ਕੇਸ ਦੀ ਅਗਲੀ ਸੁਣਵਾਈ ਲਈ ਤਰੀਕ ਤੈਅ ਕਰੇਗੀ।