ਲਖੀਮਪੁਰ ਖੀਰੀ ਕਾਂਡ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 19 ਜਨਵਰੀ – ਲਖੀਮਪੁਰ ਖੀਰੀ ਕਾਂਡ ਸਬੰਧੀ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਅਪਰਾਧ ਨੂੰ ਘਿਨੌਣਾ ਅਤੇ ਗੰਭੀਰ ਕਰਾਰ ਦਿੱਤਾ ਹੈ।ਉੱਤਰ ਪ੍ਰਦੇਸ਼ ਦੀ ਵਧੀਕ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੇ ਬੈਂਚ ਨੂੰ ਦੱਸਿਆ ਕਿ ਅਪਰਾਧ ਗੰਭੀਰ ਹੈ। ਉਨ੍ਹਾਂ ਕਿਹਾ, ‘ਇਹ ਗੰਭੀਰ ਅਤੇ ਘਿਨੌਣਾ ਅਪਰਾਧ ਹੈ ਅਤੇ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਵੇਗਾ।’ ਇਸ ਦੌਰਾਨ ਅਦਾਲਤ ਨੇ ਮਿਸ਼ਰਾ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖ ਲਿਆ।