ਲਖੀਮਪੁਰ ਖੀਰੀ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੀ

ਲਖਨਊ, 10 ਫਰਵਰੀ – ਇਲਾਹਾਬਾਦ ਹਾਈ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਵੀਰਵਾਰ ਨੂੰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਪਿਛਲੇ ਸਾਲ 3 ਅਕਤੂਬਰ 2021 ਨੂੰ ਹੋਈ ਲਖੀਮਪੁਰ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋਈ ਸੀ ਜਿਨ੍ਹਾਂ ਵਿੱਚ 4 ਕਿਸਾਨ ਵੀ ਸ਼ਾਮਲ ਸਨ। ਹਾਈ ਕੋਰਟ ਦੇ ਲਖਨਊ ਬੈਂਚ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਵੀਡੀਓ ਕਾਨਫ਼ਰੰਸ ਰਾਹੀਂ ਸੁਣਵਾਈ ਕੀਤੀ ਸੀ ਤੇ 18 ਜਨਵਰੀ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਵੀਰਵਾਰ ਨੂੰ ਜਸਟਿਸ ਰਾਜੀਵ ਸਿੰਘ ਨੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ।