ਵਧ ਸਕਦੀਆਂ ਹਨ ਪੈਟਰੋਲ ਦੀਆਂ ਕੀਮਤਾਂ

ਨਵੀਂ ਦਿੱਲੀ, 10 ਅਗਸਤ (ਏਜੰਸੀ) – ਪੈਟਰੋਲ ਦੀਆਂ ਕੀਮਤਾਂ ਇਕ ਵਾਰ ਫਿਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਦੇ ਮੱਦੇਨਜ਼ਰ ਤੇਲ ਕੰਪਨੀਆਂ ਆਉਣ ਵਾਲੇ ਦਿਨਾਂ ਵਿੱਚ ਕੁਝ ਸਖ਼ਤ ਫੈਸਲੇ ਲੈ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਪੈਟਰੋਲ ਦੀਆਂ ਕੀਮਤਾਂ 3.50 ਰੁਪਏ ਪ੍ਰਤੀ ਲੀਟਰ ਵਧਾ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਬੀਤੀ 24 ਜੁਲਾਈ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 70 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਜਦੋਂ ਕਿ ਮਈ ਮਹੀਨੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ7.50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇੰਡੀਅਨ ਆਇਲ ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਸਾਨੂੰ ਪੈਟਰੋਲ ‘ਤੇ 1.37 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ।